ਮੁੱਖ ਮੰਤਰੀ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪਹਿਲੀ ਮੁਲਾਕਾਤ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ।ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਉਹਨਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਬਾਸਮਤੀ ਤੇ ਐਮਐਸਪੀ ਦੇਣ,ਕਣਕ ਦੇ ਬੋਨਸ ਅਤੇ ਬੀਬੀਐਮਬੀ ਵਿੱਚ ਪੰਜਾਬ ਦੀ ਨੁੰਮਾਇੰਦਗੀ ਬਹਾਲ ਕਰਨ ਦੇ ਮੁੱਦਿਆਂ ਨੂੰ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਿਆ ਹੈ। ਇਸ ਦੇ ਨਾਲ ਹੀ ਪੰਜਾਬ ਸਮੇਤ ਨੈਸ਼ਨਲ ਸਕਿਓਰਿਟੀ ਦੇ ਮੁੱਦਿਆਂ ਤੇ ਵੀ ਚਰਚਾ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਵੱਲੋਂ ਅੱਜ ਸ਼ਾਮ ਤੱਕ 10 ਪੈਰਾ ਮਿਲਟਰੀ ਦੀਆਂ ਕੰਪਨੀਆਂ ਪੰਜਾਬ ਭੇਜਣ ਦਾ ਭਰੋਸਾ ਜਤਾਇਆ ਗਿਆ ਹੈ।