ਕੇਂਦਰ ਨੇ ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ ‘ਤੇ ਜਤਾਈ ਚਿੰਤਾ

ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ‘ਹਰ ਘਰ ਦਸਤਕ’ ਮੁਹਿੰਮ ਤੇਜ਼ੀ ਨਾਲ ਚਲਾਉਣੀ ਚਾਹੀਦੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ‘ਚ ਸਕੱਤਰ ਰਾਜੇਸ਼ ਭੂਸ਼ਣ ਨੇ ਇੱਥੇ ਵੀਡੀਓ ਕਾਨਫਰੰਸ ਰਾਹੀਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਇਕ ਸਮੀਖਿਆ ਬੈਠਕ ਕੀਤੀ ਅਤੇ ਕੋਰੋਨਾ ਸਥਿਤੀ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਸ਼੍ਰੀ ਭੂਸ਼ਣ ਨੇ ਕਿਹਾ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਹੌਲੀ ਹੈ ਅਤੇ ਇਸ ‘ਚ ਤੇਜ਼ੀ ਲਿਆਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀਆਂ ਨੂੰ ‘ਹਰ ਘਰ ਦਸਤਕ’ ‘ਤੇ ਜ਼ੋਰ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਟੀਕਾਕਰਨ ਲਈ ਕਿਸੇ ਵਿਸ਼ੇਸ਼ ਦਸਤਾਵੇਜ਼ ‘ਤੇ ਜ਼ੋਰ ਨਹੀਂ ਦਿੱਤਾ ਜਾਣਾ ਚਾਹੀਦਾ। ਬੈਠਕ ‘ਚ ਸਿਹਤ ਸਕੱਤਰਾਂ ਅਤੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਸ਼ਟਰੀ ਸਿਹਤ ਮਿਸ਼ਨ ਦੇ ਮਹਾਪ੍ਰਬੰਧਕ ਨੇ ਹਿੱਸਾ ਲਿਆ। ਕੇਂਦਰੀ ਸਿਹਤ ਸਕੱਤਰ ਨੇ ਦੇਸ਼ ਭਰ ‘ਚ ਕੋਰੋਨਾ ਟੀਕਾਕਰਨ ਲਈ ਇਕ ‘ਮਿਸ਼ਨ ਮੋਡ’ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੂਨ-ਜੁਲਾਈ ਦੌਰਾਨ 2 ਮਹੀਨਿਆਂ ਲਈ ‘ਹਰ ਘਰ ਦਸਤਕ’ ਮੁਹਿੰਮ ਦੀ ਯੋਜਨਾ ਬਣਾਈ ਜਾਣੀ ਚਾਹੀਦੀ ਹੈ। ਇਹ ਯੋਜਨਾ ਜ਼ਿਲ੍ਹਾ, ਬਲਾਕ ਅਤੇ ਗ੍ਰਾਮ ਪੱਧਰ ‘ਤੇ ਬਣਾਈ ਜਾ ਸਕਦੀ ਹੈ। ਇਸ ‘ਚ ਬਿਰਥ ਆਸ਼ਰਮ, ਸਕੂਲ ਅਤੇ ਕਾਲਜ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਰਾਸ਼ਟਰਵਿਆਪੀ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਵਧਾਉਣ ਲਈ ਇਕ ਸਪੱਸ਼ਟ ਅਤੇ ਪ੍ਰਭਾਵੀ ਰਣਨੀਤੀ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕੋਰੋਨਾ ਟੀਕਾ ਇਕ ਅਨਮੋਲ ਰਾਸ਼ਟਰੀ ਸਰੋਤ ਹੈ ਅਤੇ ਇਸ ਦੀ ਬਰਬਾਦੀ ਨਹੀਂ ਹੋਣੀ ਚਾਹੀਦੀ।