ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਦਿਨੀਂ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਸੀ ਅਤੇ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਸਨ। ਜਾਣਕਾਰੀ ਅਨੁਸਾਰ ਅੱਜ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ਵਿੱਚ ਦਿੱਲੀ ਦੇ ਭਾਜਪਾ ਆਗੂ ਮਨਜਿੰਦਰ ਸਿਰਸਾ ਵੀ ਮੌਜੂਦ ਰਹੇ ਹਨ।
ਸੁਨੀਲ ਜਾਖੜ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਤੋਂ ਹੀ ਇਹ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਪਾਰਟੀ ਉਹਨਾਂ ਨੂੰ ਪੰਜਾਬ ਵਿੱਚ ਕੋਈ ਵੱਡਾ ਆਹੁਦਾ ਜਾਂ ਫਿਰ ਰਾਜ ਸਭਾ ਵਿੱਚ ਭੇਜ ਸਕਦੀ ਹੈ।