ਚੰਡੀਗੜ੍ਹ-ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਦੇ ਐਸੋਸੀਏਟ ਪ੍ਰੋਫੈਸਰ ਰਤਨ ਲਾਲ ਨੂੰ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾਉਣ ਪੋਸਟ ਦੇ ਵਿਰੋਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਸ਼੍ਰੀ ਲਾਲ ਨੂੰ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਰਾਣਸੀ ਦੀ ਗਿਆਨਵਾਪੀ ਮਸਜਿਦ ਤੋਂ ਮਿਲੇ ਸ਼ਿਵਲਿੰਗ ‘ਤੇ ‘ਇਤਰਾਜ਼ਯੋਗ’ ਪੋਸਟ ਕਰਨ ਲਈ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੇ ਖਿਲਾਫ ਧਾਰਾ 135ਏ (ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦੇਣਾ) ਅਤੇ 295ਏ (ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਖਤਰਨਾਕ ਕੰਮ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।