ਚੰਡੀਗੜ੍ਹ-ਅੱਜ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਵ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ, ਜਿੱਥੇ ਉਹ ਖੇਤੀ ਕਾਨੂੰਨਾਂ ਖਿਲਾਫ਼ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਲਗਭਗ 700 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਵਿੱਤੀ ਮਦਦ ਪ੍ਰਦਾਨ ਕਰਨਗੇ। ਤੇਲੰਗਾਨਾ ਸਰਕਾਰ ਨੇ ਇਸ ਦੇ ਲਈ ਪੰਜਾਬ, ਹਰਿਆਣਾ, ਯੂਪੀ ਤੇ ਦਿੱਲੀ ਦੇ ਪਰਿਵਾਰਾਂ ਦੀ ਪਛਾਣ ਕੀਤੀ ਹੈ। ਰਿਪੋਰਟ ਮੁਤਾਬਕ ਪੰਜਾਬ ਦੇ ਮੁੱਖ ਖੇਤੀ ਅਫਸਰਾਂ ਨੂੰ ਇਸ ਆਯੋਜਨ ਲਈ ਹਰੇਕ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਮੈਂਬਰ ਨੂੰ ਨਾਲ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।