ਚੰਡੀਗੜ੍ਹ/ਲੁਧਿਆਣਾ : ਜਬਰ-ਜ਼ਿਨਾਹ ਮਾਮਲੇ ‘ਚ ਭਗੌੜਾ ਕਰਾਰ ਦਿੱਤੇ ਗਏ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।
ਇਸ ਸੁਣਵਾਈ ਦੌਰਾਨ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸਿਮਰਜੀਤ ਬੈਂਸ ਨੇ ਖ਼ੁਦ ‘ਤੇ ਦਰਜ ਜਬਰ-ਜ਼ਿਨਾਹ ਮਾਮਲੇ ਅਤੇ ਭਗੌੜਾ ਕਰਾਰ ਦੇਣ ਨੂੰ ਚੈਲੰਜ ਕੀਤਾ ਹੈ। ਉਨ੍ਹਾਂ ਨੇ ਆਪਣੇ ‘ਤੇ ਦਰਜ ਕੇਸ ਦੀ ਵੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਜਬਰ-ਜ਼ਿਨਾਹ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਲੁਧਿਆਣਾ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।