ਨਵਜੋਤ ਸਿੱਧੂ ਨੂੰ ਮਿਲਣ ਲਈ ਅੱਜ ਪਟਿਆਲਾ ਜੇਲ੍ਹ ਵਿੱਚ ਪਹੁੰਚ ਸਕਦੇ ਹਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ

ਚੰਡੀਗੜ੍ਹ- ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅੱਜ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਮਿਲਣ ਲਈ ਜਾ ਸਕਦੇ ਹਨ। ਜਾਣਕਾਰੀ ਅਨੁਸਾਰ ਸਿੱਧੂ ਨੂੰ ਜੇਲ੍ਹ ਮੈਨੁਅਲ ਦੇ ਅਨੁਸਾਰ ਮੰਗਲਵਾਰ ਅਤੇ ਸ਼ੁੱਕਰਵਾਰ ਦੇ ਦਿਨ ਹੀ ਮਿਲਿਆ ਜਾ ਸਕਦਾ ਹੈ। ਜਿਸ ਦੇ ਚੱਲਦਿਆਂ ਅੱਜ ਇਹ ਮੁਲਾਕਾਤ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਜੇਲ੍ਹ ਜਾਣ ਤੋਂ ਬਾਅਦ ਬੀਤੇ ਕੱਲ੍ਹ ਸਿੱਧੂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਚੈਕਅੱਪ ਲਈ ਵੀ ਲਿਆਂਦਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਿੱਧੂ ਨੂੰ ਮਿਲਣ ਲਈ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵੀ ਮਿਲਣ ਲਈ ਆ ਸਕਦੇ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਪ੍ਰਿਅੰਕਾ ਨੇ ਸਿੱਧੂ ਨੂੰ ਜੇਲ੍ਹ ਜਾਣ ਤੋਂ ਪਹਿਲਾਂ ਫੋਨ ਵੀ ਕੀਤਾ ਸੀ।