ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਪਟੀਸ਼ਨ ਤੇ ਹਾਈਕੋਰਟ ਵੱਲੋਂ ਸੁਣਵਾਈ

ਚੰਡੀਗੜ੍ਹ-ਚੰਡੀਗੜ੍ਹ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਪਾਈ ਗਈ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਸੰਬੰਧੀ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸੰਬੰਧ ਵਿੱਚ ਹਾਈ ਕੋਰਟ ਨੇ ਕੇਂਦਰ ਦੇ ਗ੍ਰਹਿ ਅਤੇ ਸਿੱਖਿਆ ਵਿਭਾਗ ਨੂੰ ਨੋਟਿਸ ਜਾਰੀ ਕਰਦਿਆਂ ਹੋਇਆਂ 30 ਅਗਸਤ ਤੱਕ ਫੈਸਲਾ ਲੈਣ ਲਈ ਕਿਹਾ ਹੈ। 30 ਅਗਸਤ ਨੂੰ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਹ ਪਟੀਸ਼ਨ ਪੰਜਾਬ ਯੂਨੀਵਰਸਿਟੀ ਦੀ ਸੇਵਾਮੁਕਤ ਅਧਿਆਪਕਾ ਸੰਗੀਤਾ ਭੱਲਾ ਵੱਲੋਂ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 65 ਸਾਲ ਤੱਕ ਕਰਨ ਦੀ ਮੰਗ ਨੂੰ ਲੈ ਕੇ ਪਾਈ ਗਈ ਹੈ।