ਨਵੀਂ ਦਿੱਲੀ- ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਕੈਬਨਿਟ ਦੇ ਮੰਤਰੀ ਵਿਜੇ ਸਿੰਗਲਾ ਨੂੰ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸੀ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਜਾਰੀ ਕਰਕੇ ਦਿੱਤੀ ਹੈ। ਭਗਵੰਤ ਮਾਨ ਵਲੋਂ ਚੁੱਕੇ ਗਏ ਇਸ ਕਦਮ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਲਾਘਾ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,”ਭਗਵੰਤ ਜੀ ਮੈਨੂੰ ਤੁਹਾਡੇ ‘ਤੇ ਮਾਣ ਹੈ। ਤੁਹਾਡੇ ਇਸ ਕਦਮ ਨਾਲ ਮੇਰੀਆਂ ਅੱਖਾਂ ‘ਚ ਹੰਝੂ ਆ ਗਏ। ਅੱਜ ਪੂਰਾ ਦੇਸ਼ ਤੁਹਾਡੇ ‘ਤੇ ਮਾਣ ਮਹਿਸੂਸ ਕਰ ਰਿਹਾ ਹੈ।” ਇਸ ਦੇ ਨਾਲ ਹੀ ਕੇਜਰੀਵਾਲ ਨੇ ਭਗਵੰਤ ਮਾਨ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ।
ਦੱਸਣਯੋਗ ਹੈ ਕਿ ਭਗਵੰਤ ਮਾਨ ਨੇ ਆਪਣੀ ਹੀ ਕੈਬਨਿਟ ਦੇ ਮੰਤਰੀ ਵਿਜੇ ਸਿੰਗਲਾ ਨੂੰ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸੀ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਜਾਰੀ ਕਰਕੇ ਦਿੱਤੀ। ਮਾਨ ਨੇ ਕਿਹਾ ਕਿ ਮੇਰੇ ਧਿਆਨ ਵਿਚ ਇਕ ਕੇਸ ਆਇਆ ਹੈ ਕਿ ਮੇਰੀ ਹੀ ਸਰਕਾਰ ਦਾ ਇਕ ਮੰਤਰੀ (ਵਿਜੇ ਸਿੰਗਲਾ) ਹਰ ਟੈਂਡਰ ’ਚੋਂ ਇਕ ਫੀਸਦੀ ਰਿਸ਼ਵਤ ਮੰਗਦਾ ਸੀ, ਇਸ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ ਨਾ ਤਾਂ ਵਿਰੋਧੀ ਇਸ ਬਾਰੇ ਜਾਣਦੇ ਸਨ ਅਤੇ ਨਾ ਹੀ ਮੀਡੀਆ ਨੂੰ ਪਤਾ ਸੀ, ਮੈਂ ਚਾਹੁੰਦਾ ਤਾਂ ਇਸ ਕੇਸ ਨੂੰ ਦੱਬ ਵੀ ਸਕਦਾ ਸੀ ਪਰ ਅਜਿਹਾ ਕਰਕੇ ਮੈਂ ਲੱਖਾਂ ਲੋਕਾਂ ਦਾ ਵਿਸ਼ਵਾਸ ਤੋੜਦਾ। ਉਸ ਮੰਤਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।