ਨਵੀਂ ਦਿੱਲੀ- ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 2,710 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾ ਦੀ ਗਿਣਤੀ ਵਧ ਕੇ 4,31,47,530 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 15,814 ‘ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, 14 ਹੋਰ ਪੀੜਤਾਂ ਦੇ ਦਮ ਤੋੜਨ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 5,24,539 ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਸੰਕਰਮਣ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ, ਜਦੋਂ ਕਿ ਸੰਕਰਮਣ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 98.75 ਫੀਸਦੀ ਹੈ। ਪਿਛਲੇ 24 ਘੰਟਿਆਂ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 400 ਦਾ ਵਾਧਾ ਦਰਜ ਕੀਤਾ ਗਿਆ ਹੈ।
ਮੰਤਰਾਲਾ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 0.58 ਫੀਸਦੀ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.52 ਫੀਸਦੀ ਹੈ। ਉੱਥੇ ਹੀ ਦੇਸ਼ ‘ਚ ਹੁਣ ਤੱਕ 4,26,07,177 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ, ਜਦੋਂ ਕਿ ਕੋਰੋਨਾ ਮੌਤ ਦਰ 1.22 ਫੀਸਦੀ ਹੈ। ਅੰਕੜਿਆਂ ਅੁਸਾਰ, ਰਾਸ਼ਟਰਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਟੀਕੇ ਦੀਆਂ 192.97 ਕਰੋੜ ਤੋਂ ਵੱਧ ਖ਼ੁਰਾਕਾਂ ਲਗਾਈਆਂ ਜਾ ਚੁਕੀਆਂ ਹਨ।