ਸੁਪਰੀਮ ਕੋਰਟ ਨੇ ਸੈਕਸ ਵਰਕਰਾਂ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਪੁਲਿਸ ਨੂੰ ਸੈਕਸ ਵਰਕਰਾਂ ਦੇ ਕੰਮ ਵਿੱਚ ਦਖਲ ਨਾ ਦੇਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਕਿ ਸੈਕਸ ਵਰਕਰ ਵੀ ਕਾਨੂੰਨ ਤਹਿਤ ਸਨਮਾਨ ਅਤੇ ਬਰਾਬਰ ਸੁਰੱਖਿਆ ਦੇ ਹੱਕਦਾਰ ਹਨ। ਸੁਪਰੀਮ ਕੋਰਟ ਨੇ ਇਹ ਹੁਕਮ ਸੈਕਸ ਵਰਕਰਾਂ ਦੇ ਪੁਨਰਵਾਸ ਲਈ ਬਣਾਏ ਪੈਨਲ ਦੀ ਸਿਫ਼ਾਰਸ਼ ‘ਤੇ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਕੋਰੋਨਾ ਦੌਰਾਨ ਸੈਕਸ ਵਰਕਰਾਂ ਨੂੰ ਆਈਆਂ ਸਮੱਸਿਆਵਾਂ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ।