ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਨਹੀਂ ਚਾਹੀਦੀ । ਇਸ ਦੇ ਨਾਲ ਹੀ ਉਹਨਾਂ ਨੇ ਸਰਕਾਰ ਵੱਲੋਂ ਸੁਰੱਖਿਆ ਦੀ ਮੁੜ ਬਹਾਲੀ ਤੋਂ ਵੀ ਮਨ੍ਹਾ ਕਰ ਦਿੱਤਾ ਹੀ। ਇਸ ਵਿਚਾਲੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਤਜਿੰਦਰ ਸਿੰਘ ਪੱਡਾ ਨੇ ਕਿਹਾ ਹੈ ਕਿ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਚਾਰ ਹਥਿਆਰਬੰਦ ਸਿੰਘਾਂ ਦੀ ਤੈਨਾਤੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸੁਰੱਖਿਆ ਵਾਪਸ ਕਰ ਦਿੱਤੀ ਹੈ।