ਅਮਰੀਕਾ ਨੇ ਅੰਤਰਰਾਸ਼ਟਰੀ ਹਵਾਈ ਯਾਤਰਾ ‘ਤੇ ਕੋਰੋਨਾ ਜਾਂਚ ਦੀ ਜ਼ਰੂਰਤ ਕੀਤੀ ਖਤਮ

ਵਾਸ਼ਿੰਗਟਨ-ਅਮਰੀਕਾ ‘ਚ ਬਾਈਡੇਨ ਪ੍ਰਸ਼ਾਸਨ ਨੇ ਉਸ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਦੇ ਤਹਿਤ ਅੰਤਰਰਾਸ਼ਟਰੀ ਹਵਾਈ ਯਾਤਰਾ ਕਰਕੇ ਅਮਰੀਕਾ ਪਹੁੰਚਣ ਵਾਲੇ ਯਾਤਰੀਆਂ ਨੂੰ ਉਡਾਣ ਤੋਂ ਇਕ ਦਿਨ ਪਹਿਲਾਂ ਕੋਰੋਨਾ ਜਾਂਚ ਕਰਵਾਉਣਾ ਜ਼ਰੂਰੀ ਸੀ। ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹੁਕਮ ਐਤਵਾਰ ਦੀ ਅੱਧੀ ਰਾਤ ਨੂੰ ਖਤਮ ਹੋ ਰਿਹਾ ਹੈ ਅਤੇ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰਾਂ (ਸੀ.ਐੱਸ.ਡੀ.ਐੱਸ.) ਨੇ ਤੈਅ ਕੀਤਾ ਹੈ ਕਿ ਹੁਣ ਇਸ ਦੀ ਲੋੜ ਨਹੀਂ ਹੈ।
ਰਸਮੀ ਐਲਾਨ ਦੇ ਪੂਰਵਦਰਸ਼ਨ ਦੇ ਸਬੰਧ ‘ਚ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਸ਼ੁੱਕਰਵਾਰ ਨੂੰ ਇਕ ਅਧਿਕਾਰੀ ਨੇ ਕਿਹਾ ਕਿ ਏਜੰਸੀ ਹਰ 90 ਦਿਨਾਂ ‘ਚ ਪ੍ਰੀਖਣਾਂ ਦੀ ਲੋੜ ਨੂੰ ਮੁਲਾਂਕਣ ਕਰੇਗੀ। ਅਧਿਕਾਰੀ ਨੇ ਕਿਹਾ ਕਿ ਜੇਕਰ ਸਮੱਸਿਆ ਵਧਾਉਣ ਵਾਲਾ ਕੋਰੋਨਾ ਦਾ ਕੋਈ ਨਵਾਂ ਰੂਪ ਸਾਹਮਣੇ ਆਉਂਦਾ ਹੈ ਤਾਂ ਇਸ ਜਾਂਚ ਨੂੰ ਦੁਬਾਰਾ ਬਹਾਲ ਕੀਤਾ ਜਾ ਸਕਦਾ ਹੈ।