ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ‘ਤੇ ਬੈਠੇ ਸਿਆਸੀ ਲੋਕਾਂ ਦੇ ਕਰੀਬੀਆਂ ਨੂੰ CM ਮਾਨ ਦੀ ਚਿਤਾਵਨੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਕਰੀਆਂ ‘ਤੇ ਬੈਠੇ ਸਿਆਸੀ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਇਸ ਸਬੰਧੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ‘ਚ ਬਹੁਤ ਸਾਰੇ ਕੇਸ ਆਏ ਹਨ ਕਿ ਬਹੁਤ ਹੀ ਰਸੂਖ਼ਦਾਰ ਅਤੇ ਸਿਆਸੀ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਹੋਏ ਹਨ।
ਭਗਵੰਤ ਮਾਨ ਨੇ ਕਿਹਾ ਹੈ ਕਿ ਜਲਦ ਹੀ ਇਨ੍ਹਾਂ ਲੋਕਾਂ ਬਾਰੇ ਖ਼ੁਲਾਸਾ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਲੋਕ ਪੱਖੀ ਐਲਾਨ ਕੀਤੇ ਜਾ ਰਹੇ ਹਨ, ਉੱਥੇ ਹੀ ਭ੍ਰਿਸ਼ਟਾਚਾਰ ‘ਤੇ ਨੱਥ ਪਾਉਣ ਲਈ ਵੀ ਪੂਰੀ ਤਰ੍ਹਾਂ ਕਮਰ ਕੱਸੀ ਹੋਈ ਹੈ।