ਆਦਿਤਿਆ ਰਾਏ ਕਪੂਰ ਦੀ ਐਕਸ਼ਨ ਡਰਾਮਾ ਫ਼ਿਲਮ ਓਮ: ਦਾ ਬੈਟਲ ਵਿੱਦਇਨ ਕਾਫ਼ੀ ਸਮੇਂ ਤੋਂ ਸੁਰਖੀਆਂ ‘ਚ ਹੈ। ਫ਼ਿਲਮ ਦਾ ਟ੍ਰੇਲਰ ਹਾਲ ਹੀ ‘ਚ ਰਿਲੀਜ਼ ਹੋ ਗਿਆ ਹੈ। ਫ਼ਿਲਮ ਦਾ ਟ੍ਰੇਲਰ ਕਾਫ਼ੀ ਜ਼ਬਰਦਸਤ ਹੈ। ਜ਼ਿਆਦਾਤਰ ਫ਼ਿਲਮਾਂ ‘ਚ ਰੋਮਾਂਟਿਕ ਹੀਰੋ ਦੀ ਭੂਮਿਕਾ ਨਿਭਾਉਣ ਵਾਲੇ ਆਦਿਤਿਆ ਇਸ ਵਾਰ ਜ਼ਬਰਦਸਤ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ।
ਫ਼ਿਲਮ ‘ਚ ਆਦਿਤਿਆ ਤੋਂ ਇਲਾਵਾ ਸੰਜਨਾ ਸਾਂਘੀ ਅਤੇ ਜੈਕੀ ਸ਼ਰੌਫ਼ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫ਼ਿਲਮ ਦੇ ਟ੍ਰੇਲਰ ਨੂੰ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਐਕਸ਼ਨ ਨਾਲ ਭਰਪੂਰ ਇਹ ਫ਼ਿਲਮ ਦਰਸ਼ਕਾਂ ਨੂੰ ਕਾਫ਼ੀ ਪਸੰਦ ਆਵੇਗੀ।
ਫ਼ਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਖ਼ੂਬ ਵਾਇਰਲ ਹੋ ਰਿਹਾ ਹੈ। ਦਰਸ਼ਕਾਂ ਨੂੰ ਇਸ ਫ਼ਿਲਮ ਦਾ ਬੇਸਬਰੀ ਨਾਲ ਇਤਜ਼ਾਰ ਹੈ। ਦਰਸ਼ਕ ਇਸ ਫ਼ਿਲਮ ਦੇ ਟ੍ਰੇਲਰ ‘ਤੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।
ਦੱਸ ਦੇਈਏ ਕਿ ਇਹ ਫ਼ਿਲਮ 1ਜੁਲਾਈ 2022 ਨੂੰ ਰਿਲੀਜ਼ ਹੋਵੇਗੀ। ਫ਼ਿਲਮ ਦਾ ਨਿਰਦੇਸ਼ਨ ਕਪਿਲ ਵਰਮਾ ਨੇ ਕੀਤਾ ਹੈ ਅਤੇ ਇਸ ਦਾ ਨਿਰਮਾਣ ਅਹਿਮਦ ਖ਼ਾਨ ਅਤੇ ਸ਼ੈਰਾ ਖ਼ਾਨ ਅਤੇ ਜ਼ੀ ਸਟੂਡੀਓਜ਼ ਮਿਲ ਕੇ ਤਿਆਰ ਕਰ ਰਹੇ ਹਨ।