ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ‘ਨਿਸ਼ਾਨਾ’ ਬਣਾ ਕੇ ਕੀਤੇ ਹਮਲੇ ਵਿਚ ਇਕ ਆਫ-ਡਿਊਟੀ ਪੁਲਸ ਸਬ-ਇੰਸਪੈਕਟਰ ਦਾ ਅੱਤਵਾਦੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ IRP 23 BN ‘ਚ ਤਾਇਨਾਤ ਦੱਖਣੀ ਕਸ਼ਮੀਰ ਜ਼ਿਲੇ ਦੇ ਪੰਪੋਰ ਖੇਤਰ ਦੇ ਸੰਬੂਰਾ ਵਾਸੀ ਸਬ-ਇੰਸਪੈਕਟਰ ਫਾਰੂਕ ਅਹਿਮਦ ਮੀਰ ਦੀ ਲਾਸ਼ ਉਨ੍ਹਾਂ ਦੇ ਪਿੰਡ ‘ਚ ਇਕ ਝੋਨੇ ਦੇ ਖੇਤ ‘ਚੋਂ ਬਰਾਮਦ ਹੋਈ ਹੈ। ਪੁਲਸ ਦੇ ਬੁਲਾਰੇ ਨੇ ਕਿਹਾ, “ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਬੀਤੀ ਸ਼ਾਮ ਆਪਣੇ ਝੋਨੇ ਦੇ ਖੇਤਾਂ ਵਿਚ ਕੰਮ ਕਰਨ ਲਈ ਘਰੋਂ ਨਿਕਲਿਆ, ਜਿੱਥੇ ਅੱਤਵਾਦੀਆਂ ਨੇ ਪਿਸਤੌਲ ਨਾਲ ਗੋਲੀ ਮਾਰ ਕੇ ਮਾਰ ਕਤਲ ਕਰ ਦਿੱਤਾ।”
ਸੂਤਰਾਂ ਨੇ ਦੱਸਿਆ ਕਿ ਮੀਰ ਸ਼ਾਮ ਨੂੰ ਆਪਣੇ ਖੇਤਾਂ ਦੀ ਸਿੰਜਾਈ ਕਰਨ ਲਈ ਘਰੋਂ ਨਿਕਲਿਆ ਸੀ ਅਤੇ ਜਦੋਂ ਉਹ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰ ਵਾਲੇ ਉਸ ਦੀ ਭਾਲ ਕਰਨ ਗਏ ਤਾਂ ਉਸ ਦੀ ਲਾਸ਼ ਖੇਤਾਂ ਵਿਚ ਪਈ ਮਿਲੀ। ਲਾਸ਼ ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਕਾਤਲਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਇਸ ਸਾਲ ‘ਟਾਰਗੇਟ ਹਮਲਿਆਂ’ ’ਚ 9ਪੁਲਸ ਮੁਲਾਜ਼ਮ ਮਾਰੇ ਗਏ ਹਨ ਅਤੇ ਇਨ੍ਹਾਂ ’ਚੋਂ 7 ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ।