ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਅੰਮ੍ਰਿਤਸਰ – ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਓ.ਪੀ. ਸੋਨੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਸ ਨੇ ਮਾਮਲਾ ਦਰਜ ਕਰ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਓ.ਪੀ.ਸੋਨੀ ਨੂੰ 3 ਵੱਖ-ਵੱਖ ਨੰਬਰਾਂ ਤੋਂ ਵਟਸ ਐੱਪ ਕਾਲ ਰਾਹੀਂ ਧਮਕੀ ਮਿਲੀ ਹੈ। ਅਣਪਛਾਤੇ ਵਿਅਕਤੀ ਨੇ ਸੋਨੀ ਤੋਂ ਪੈਸੇ ਦੀ ਮੰਗ ਕੀਤੀ ਹੈ ਅਤੇ ਪੈਸੇ ਨਾ ਦੇਣ ’ਤੇ ਉਸ ਨੂੰ ਮਾਰਨ ਦੀ ਧਮਕੀ ਦਿੱਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ 2.5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਰੌਤੀ ਮੰਗਣ ਵਾਲੇ ਨੇ ਆਪਣੀ ਪਛਾਣ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਵਜੋਂ ਕੀਤੀ ਹੈ, ਜਿਸ ਨੇ ਆਪਣਾ ਨਾਂ ਪਿੰਦਾ ਦੱਸਿਆ ਹੈ। ਫਿਲਹਾਲ ਪੁਲਸ ਨੇ ਬੋਨੀ ਅਜਨਾਲਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।