ਨਵੀਂ ਦਿੱਲੀ – ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 17,336 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 4,33,62,294 ਹੋ ਗਈ ਹੈ। ਦੇਸ਼ ‘ਚ 124 ਦਿਨਾਂ ਬਾਅਦ ਸੰਕਰਮਣ ਦੇ ਰੋਜ਼ਾਨਾ ਮਾਮਲਿਆਂ ‘ਚ 30 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਭਾਰਤ ‘ਚ ਸੰਕਰਣ ਨਾਲ 13 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,954 ਹੋ ਗਈ।
ਦੇਸ਼ ‘ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 88,284 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.20 ਫੀਸਦੀ ਹੈ। ਪਿਛਲੇ 24 ਘੰਟਿਆਂ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 4,294 ਦਾ ਵਾਧਾ ਹੋਇਆ ਹੈ। ਅੰਕੜਿਆਂ ਅਨੁਸਾਰ, ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.59 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 4.32 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 3.07 ਫੀਸਦੀ ਹੈ। ਦੇਸ਼ ‘ਚ ਹੁਣ ਤੱਕ ਕੁੱਲ 4,27,49,056 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.21 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 196.77 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।