ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅੰਮ੍ਰਿਤਸਰ: ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਸਵੇਰੇ 10:05 ਵਜੇ ਆਏ ਭੂਚਾਲ ਦੀ ਤੀਬਰਤਾ 3.9 ਸੀ। ਭੂਚਾਲ ਆਉਣ ਨਾਲ ਕਿਧਰੇ ਵੀ ਕਿਸੇ ਤਰ੍ਹਾਂ ਦੇ ਕੋਈ ਨੁਕਸਾਨ ਦੀ ਸੂਚਨਾ ਨਹੀਂ ਮਿਲੀ।
ਦੱਸ ਦੇਈਏ ਕਿ ਸੂਬੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ ਕਰੀਬ 18 ਕਿਲੋਮੀਟਰ ਦੀ ਦੂਰੀ ‘ਤੇ ਦੱਸਿਆ ਜਾ ਰਿਹਾ ਹੈ।