ਚੰਡੀਗੜ੍ਹ ਸਕੂਲ ਹਾਦਸੇ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ, ਕੀਤਾ ਟਵੀਟ

ਚੰਡੀਗੜ੍ਹ : ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਦਰੱਖ਼ਤ ਡਿੱਗਣ ਕਾਰਨ ਵਾਪਰੇ ਵੱਡੇ ਹਾਦਸੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਦਰੱਖ਼ਤ ਡਿੱਗਣ ਕਰਕੇ ਵੱਡਾ ਹਾਦਸਾ ਹੋਇਆ, ਜਿਸ ‘ਚ ਇਕ ਸਕੂਲੀ ਬੱਚੇ ਦੀ ਮੌਤ ਦੀ ਦੁਖ਼ਦਾਈ ਖ਼ਬਰ ਮਿਲੀ ਅਤੇ ਕਈ ਬੱਚੇ ਜ਼ਖਮੀ ਹੋ ਗਏ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਜ਼ਖ਼ਮੀ ਬੱਚਿਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਬੱਚੇ ਦੀ ਮੌਤ ਹੋਈ ਹੈ, ਉਹ ਉਸ ਦੀ ਆਤਮਿਕ ਸ਼ਾਂਤੀ ਅਤੇ ਮਾਪਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦੇ ਹਨ।
ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਇਕ ਨਿੱਜੀ ਸਕੂਲ ‘ਚ ਲੰਚ ਬ੍ਰੇਕ ਦੌਰਾਨ ਜਦੋਂ ਸਕੂਲੀ ਬੱਚੇ ਇਕ ਦਰੱਖ਼ਤ ਹੇਠਾਂ ਬੈਠ ਕੇ ਲੰਚ ਕਰ ਰਹੇ ਸੀ ਤਾਂ ਅਚਾਨਕ ਦਰੱਖ਼ਤ ਡਿੱਗ ਗਿਆ। ਇਸ ਦੌਰਾਨ ਇਕ ਬੱਚੇ ਦੀ ਮੌਤ ਹੋ ਗਈ, ਜਦੋਂ ਕਿ 13 ਦੇ ਕਰੀਬ ਬੱਚੇ ਜ਼ਖਮੀ ਹੋ ਗਏ। ਫਿਲਹਾਲ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।