ਜਾਪਾਨ ਦੇ ਸਾਬਕਾ PM ਆਬੇ ਦੀ ਮੌਤ ‘ਤੇ PM ਮੋਦੀ ਨੇ 9 ਜੁਲਾਈ ਨੂੰ ਰਾਸ਼ਟਰੀ ਸੋਗ ਦਿਨ ਐਲਾਨਿਆ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦਿਹਾਂਤ ‘ਤੇ ਦੁਖ਼ ਜ਼ਾਹਰ ਕੀਤਾ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਆਬੇ ਦੇ ਪ੍ਰਤੀ ਸਨਮਾਨ ਦੇ ਪ੍ਰਤੀਕ ਵਜੋਂ 9 ਜੁਲਾਈ ਨੂੰ ਇਕ ਦਿਨ ਦਾ ਰਾਸ਼ਟਰੀ ਸੋਗ ਰੱਖਿਆ ਜਾਵੇਗਾ।
ਦੱਸਣਯੋਗ ਹੈ ਕਿ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਦੇਸ਼ ਦੇ ਪੱਛਮੀ ਹਿੱਸੇ ‘ਚ ਚੋਣ ਪ੍ਰਚਾਰ ਦੇ ਇਕ ਪ੍ਰੋਗਰਾਮ ‘ਚ ਭਾਸ਼ਣ ਦੌਰਾਨ ਸ਼ੁੱਕਰਵਾਰ ਨੂੰ ਗੋਲੀ ਚਲਾਈ ਗਈ। ਗੰਭੀਰ ਰੂਪ ਨਾਲ ਜ਼ਖ਼ਮੀ ਆਬੇ ਨੂੰ ਜਹਾਜ਼ ‘ਤੇ ਇਕ ਹਸਪਤਾਲ ਲਿਜਾਇਆ ਗਿਆ ਪਰ ਉਸ ਸਮੇਂ ਉਨ੍ਹਾਂ ਦੇ ਸਾਹ ਨਹੀਂ ਚੱਲ ਰਹੇ ਸਨ ਅਤੇ ਦਿਲ ਦੀ ਧੜਕਣ ਰੁਕ ਗਈ ਸੀ।