‘ਲੋਕ ਮੁੱਦਿਆਂ’ ਨੂੰ ਲੈ ਕੇ ਸਲਾਹਕਾਰ ਕਮੇਟੀ ਦਾ ਗਠਨ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਲੋਕ ਮੁੱਦਿਆਂ ਬਾਰੇ ਸਲਾਹਕਾਰ ਕਮੇਟੀ ਦੇ ਗਠਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਕਮੇਟੀ ਦਾ ਮੁਖੀ ਦਿੱਲੀ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਚਰਚਿਤ ਆਗੂ ਨੂੰ ਲਾਉਣ ਦੇ ਚਰਚੇ ਹਨ।
ਕਮੇਟੀ ਦਾ ਇਕ ਚੇਅਰਮੈਨ ਤੇ ਬਾਕੀ ਮੈਂਬਰ ਹੋਣਗੇ। ਇਸ ਸਬੰਧੀ ਸੂਬੇ ਦੇ ਨਵੇਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਕਮੇਟੀ ਸਰਕਾਰ ਨੂੰ ਜਨਤਕ ਮਹੱਤਵ ਵਾਲੇ ਮੁੱਦਿਆਂ ਬਾਰੇ ਸਲਾਹ ਦਿੰਦੀ ਰਹੇਗੀ।
ਕਮੇਟੀ ਦੇ ਗਠਨ ਨਾਲ ਇਸ ਦਾ ਚੇਅਰਮੈਨ ਅਧਿਕਾਰਿਤ ਤੌਰ ‘ਤੇ ਸਰਕਾਰ ਦੇ ਕਿਸੇ ਵੀ ਸੀਨੀਅਰ ਅਧਿਕਾਰੀ ਨਾਲ ਮੀਟਿੰਗ ਕਰਨ ਦੇ ਸਮਰੱਥ ਹੋ ਜਾਵੇਗਾ।