‘ਸਿਮਰਜੀਤ ਬੈਂਸ’ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਮੁੜ 2 ਦਿਨਾਂ ਦੇ ਰਿਮਾਂਡ ‘ਤੇ

ਲੁਧਿਆਣਾ : ਜਬਰ-ਜ਼ਿਨਾਹ ਮਾਮਲੇ ‘ਚ ਫਸੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਦੋਸ਼ੀਆਂ ਨੂੰ 2 ਦਿਨਾਂ ਦਾ ਰਿਮਾਂਡ ਖ਼ਤਮ ਹੋਣ ‘ਤੇ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਪੁਲਸ ਦੀ ਮੰਗ ‘ਤੇ ਸਿਮਰਜੀਤ ਬੈਂਸ ਅਤੇ ਹੋਰਨਾਂ ਨੂੰ ਮੁੜ 2 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਅਦਾਲਤ ‘ਚ ਅੱਜ ਪੁਲਸ ਨੇ ਰਿਮਾਂਡ ਦੀ ਮੰਗ ਕਰਦੇ ਹੋਏ ਕਿਹਾ ਕਿ ਅਜੇ ਸਿਮਰਜੀਤ ਬੈਂਸ ਤੋਂ ਹੋਰ ਜਾਣਕਾਰੀ ਹਾਸਲ ਕਰਨੀ ਬਾਕੀ ਹੈ। ਦੱਸ ਦੇਈਏ ਕਿ ਸਿਮਰਜੀਤ ਬੈਂਸ ਨੇ ਬੀਤੀ 11 ਜੁਲਾਈ ਨੂੰ ਅਦਾਲਤ ‘ਚ ਆਤਮ-ਸਮਰਪਣ ਕਰ ਦਿੱਤਾ ਸੀ। ਇਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰ ਧਾਰਾਵਾਂ ਤਹਿਤ ਸਿਮਰਜੀਤ ਬੈਂਸ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।