ਪੰਜਾਬ ‘ਚ ਅੱਜ ਤੋਂ 4-5 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਤਾਰੀਖਾਂ ਲਈ ਆਰੇਂਜ ਅਲਰਟ ਜਾਰੀ

ਲੁਧਿਆਣਾ : ਇਕ ਵਾਰ ਫਿਰ ਤੋਂ ਮਾਨਸੂਨ ਦੇ ਸਰਗਰਮ ਹੋਣ ਨਾਲ ਪੰਜਾਬ ‘ਚ ਅੱਜ ਤੋਂ ਲੈ ਕੇ ਆਉਣ ਵਾਲੇ 4-5 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਭਾਰੀ ਮੀਂਹ ਦੇ ਮੱਦੇਨਜ਼ਰ ਵਿਭਾਗ ਵੱਲੋਂ 20-21 ਜੁਲਾਈ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਦਿਨਾਂ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਜਿਹੜੇ ਇਲਾਕੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ, ਉਨ੍ਹਾਂ ‘ਚ ਭਾਰੀ ਮੀਂਹ ਪੈਣ ਦਾ ਅੰਦਾਜ਼ਾ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਕਈ ਹਿੱਸਿਆਂ ‘ਚ ਕਿਤੇ-ਕਿਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੌਸਮ ਮਾਹਿਰਾਂ ਨੇ ਕਿਸਾਨਾਂ ਨਾਲ ਆਮ ਜਨਤਾ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਮੌਸਮ ਨੂੰ ਧਿਆਨ ‘ਚ ਰੱਖ ਕੇ ਹੀ ਆਪਣੇ ਕੰਮ ਦੀ ਪਲਾਨਿੰਗ ਕਰਨ।