ਜੰਮੂ ਕਸ਼ਮੀਰ : ਬਾਰਾਮੂਲਾ ‘ਚ ਸੁਰੱਖਿਆ ਫ਼ੋਰਸਾਂ ਨੇ ਇਕ ਅੱਤਵਾਦੀ ਕੀਤਾ ਢੇਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸ਼ਨੀਵਾਰ ਸਵੇਰੇ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਸ਼ੁਰੂ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਵਾਨੀਗਾਮ ਬਾਲਾ ਪਿੰਡ ‘ਚ ਅੱਜ ਯਾਨੀ ਸ਼ਨੀਵਾਰ ਸਵੇਰੇ ਮੁਕਾਬਲਾ ਉਸ ਸਮੇਂ ਸ਼ੁਰੂ ਹੋਇਆ, ਜਦੋਂ ਸੁਰੱਖਿਆ ਫ਼ੋਰਸਾਂ ਦੀ ਇਕ ਸੰਯੁਕਤ ਟੀਮ ਨੇ ਇਲਾਕੇ ‘ਚ ਅੱਤਵਾਦੀ ਰੋਕੂ ਮੁਹਿੰਮ ਸ਼ੁਰੂ ਕੀਤੀ।
ਸੁਰੱਖਿਆ ਅਧਿਕਾਰੀ ਨੇ ਕਿਹਾ,”ਤਲਾਸ਼ ਮੁਹਿੰਮ ਦੌਰਾਨ ਜਦੋਂ ਸੁਰੱਖਿਆ ਫ਼ੋਰਸ ਅੱਤਵਾਦੀਆਂ ਦੇ ਸ਼ੱਕੀ ਟਿਕਾਣੇ ਵੱਲ ਵਧ ਰਹੀ ਸੀ, ਉਦੋਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫ਼ੋਰਸਾਂ ਦੇ ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਅੱਤਵਾਦੀ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਕਿਹਾ ਕਿ ਇਲਾਕੇ ‘ਚ ਤਲਾਸ਼ ਮੁਹਿੰਮ ਜਾਰੀ ਹੈ। ਪੁਲਸ ਨੇ ਟਵੀਟ ਕੀਤਾ,”ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਪੂਰੀ ਰਿਪੋਰਟ ਦਾ ਇੰਤਜ਼ਾਰ ਹੈ।”