ਹੁਸ਼ਿਆਰਪੁਰ – ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਦਾ ਵੱਡਾ ਝਟਕਾ ਲੱਗਾ ਜਦੋਂ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਛਿੰਦਾ 3 ਕੌਂਸਲਰਾਂ ਸਮੇਤ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਦੱਸਿਆ ਜਾ ਰਿਹਾ ਹੈ ਕਿ ਮੇਅਰ ਸੁਰਿੰਦਰ ਛਿੰਦਾ ਪਹਿਲਾ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਸੁੰਦਰ ਅਰੋੜਾ ਦੇ ਕਰੀਬੀ ਹਨ। ਅਰੋੜਾ ਅਤੇ ਕੁਝ ਕਾਂਗਰਸੀ ਕੌਂਸਲਰਾਂ ਦੇ ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਸ਼ਿਆਰਪੁਰ ਆ ਕੇ ਕੁਨਬਾ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਹੁਣ ਫਿਰ ਕਾਂਗਰਸ ਵਿਚ ਪਈ ਫੁੱਟ ਦੇ ਕਾਰਨ ਨਿਗਮ ਦੇ ਕੌਂਸਲਰਾਂ ਨੂੰ ਸੰਭਾਲਣ ਵਿਚ ਦਿੱਕਤਾਂ ਆ ਸਕਦੀਆਂ ਹਨ।