ਅੰਮ੍ਰਿਤਸਰ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਜਾਰੀ, ਸਿਵਲ ਸਰਜਨ ਦੀ ਰਿਪੋਰਟ ਆਈ ਪਾਜ਼ੇਟਿਵ

ਅੰਮ੍ਰਿਤਸਰ – ਗੁਰੂ ਨਗਰੀ ’ਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਹਰ ਰੋਜ਼ ਦੀ ਤਰ੍ਹਾਂ ਐਤਵਾਰ ਨੂੰ ਅੰਮ੍ਰਿਤਸਰ ’ਚ 21 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਇਨ੍ਹਾਂ ਮਰੀਜ਼ਾਂ ਵਿਚ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵੀ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਅਧਿਕਾਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਵਲ ਸਰਜਨ ਦਫ਼ਤਰ ਵਿਚ ਸਖ਼ਤੀ ਕਰ ਦਿੱਤੀ ਗਈ ਹੈ।
ਇਸ ਦੌਰਾਨ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਬਿਨਾ ਮਾਸਕ ਦੇ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਦਫ਼ਤਰ ’ਚ ਨਾ ਆਵੇ। ਦਫ਼ਤਰ ਵਿਚ ਆਉਣ ਵਾਲੇ ਲੋਕਾਂ ’ਤੇ ਵੀ ਇਹ ਹੁਕਮ ਲਾਗੂ ਕਰ ਦਿੱਤੇ ਗਏ ਹਨ, ਤਾਂਕਿ ਸਭ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।