ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਮੰਗਲਵਾਰ ਨੂੰ ਵਿਸ਼ੇਸ ਜਾਂਚ ਟੀਮ (ਐੱਸ. ਆਈ. ਟੀਮ) ਸਾਹਮਣੇ ਪੇਸ਼ੀ ਹੈ। ਇਸ ਦੌਰਾਨ ਐੱਸ. ਆਈ. ਟੀ. ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਬਹਿਬਲ ਕਲਾਂ ‘ਚ ਫਾਇਰਿੰਗ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਸੰਭਾਲ ਰਹੇ ਸਨ।
ਐੱਸ. ਆਈ. ਟੀ. ਇਹ ਜਾਨਣਾ ਚਾਹੁੰਦੀ ਹੈ ਕਿ ਬੇਅਦਬੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ। ਦੱਸ ਦੇਈਏ ਕਿ ਸਾਲ 2015 ‘ਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ‘ਤੇ ਕਿਸ ਨੇ ਪੁਲਸ ਫਾਇਰਿੰਗ ਦੇ ਹੁਕਮ ਜਾਰੀ ਦਿੱਤੇ ਸਨ।
ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ ‘ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।