ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਮਹਾਠੱਗ ਸੁਕੇਸ਼ ਚੰਦਰਸ਼ੇਖਰ ਵਲੋਂ ਜਬਰਨ ਵਸੂਲੀ ਦੇ ਮਾਮਲੇ ‘ਚ ਬੌਲੀਵੁਡ ਅਦਾਕਾਰਾ ਨੋਰਾ ਫ਼ਤੇਹੀ ਤੋਂ ਪੁੱਛ ਪੜਤਾਲ ਕੀਤੀ ਹੈ। ਨੋਰਾ ਨੂੰ ਪਿਛਲੇ ਹਫ਼ਤੇ ਤਲਬ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਿਕ ਨੋਰਾ ਤੋਂ ਸ਼ੁੱਕਰਵਾਰ ਨੂੰ ਘੰਟਿਆਂਬੱਧੀ ਪੁੱਛ ਪੜਤਾਲ ਕੀਤੀ ਗਈ ਅਤੇ ਉਸ ਦਾ ਬਿਆਨ ਦਰਜ ਕੀਤਾ ਗਿਆ।