ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਅੱਗੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੇਸ਼ ਹੋਏ ਸਨ। ਇਸ ਦੌਰਾਨ ਉਨ੍ਹਾਂ ਕੋਲੋਂ 3 ਘੰਟੇ ਪੁੱਛਗਿੱਛ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਸਾਲ 2015 ‘ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ‘ਤੇ ਕਿਸ ਨੇ ਪੁਲਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ।
ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲ਼ਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ ‘ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।