ਮੋਹਾਲੀ : ਮੋਹਾਲੀ ਦੀ ਇਕ ਨਿੱਜੀ ਯੂਨੀਵਰਿਸਟੀ ‘ਚ 60 ਕੁੜੀਆਂ ਦੀ ਨਹਾਉਂਦੇ ਸਮੇਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਸਬੰਧੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਟਵੀਟ ਸਾਹਮਣੇ ਆਇਆ ਹੈ। ਆਪਣੇ ਟਵੀਟ ‘ਚ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਉਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦੇ ਹਨ।
ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਧੀਆਂ ਅਤੇ ਭੈਣਾਂ ਦੀ ਇੱਜ਼ਤ ਨਾਲ ਸਬੰਧਿਤ ਹੈ। ਹਰਜੋਤ ਬੈਂਸ ਨੇ ਕਿਹਾ ਕਿ ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਇਕ ਸਮਾਜ ਦੇ ਰੂਪ ‘ਚ ਹੁਣ ਸਾਡੀ ਵੀ ਪ੍ਰੀਖਿਆ ਹੈ।