ਖੰਨਾ ਦੀ ਅਦਾਲਤ ‘ਚ ਗੈਂਗਸਟਰ ਗੋਰੂ ਬੱਚਾ ਦੀ ਪੇਸ਼ੀ, ਪੁਲਸ ਛਾਉਣੀ ‘ਚ ਤਬਦੀਲ ਹੋਇਆ ਕੋਰਟ ਕੰਪਲੈਕਸ

ਖੰਨਾ : ਖੰਨਾ ਪੁਲਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਸਾਥੀ ਗੈਂਗਸਟਰ ਗੋਰੂ ਬੱਚਾ ਨੂੰ ਰੋਪੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਸੀ. ਆਈ. ਏ. ਸਟਾਫ਼ ਪੁਲਸ ਵੱਲੋਂ ਸਖ਼ਤ ਸੁਰੱਖਿਆ ਦੌਰਾਨ ਗੋਰੂ ਬੱਚਾ ਨੂੰ ਖੰਨਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।
ਪੇਸ਼ੀ ਦੌਰਾਨ ਅਦਾਲਤ ਨੂੰ ਪੁਲਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਇਕ ਹੋਟਲ ‘ਚ ਚਲਾਈ ਸਰਚ ਮੁਹਿੰਮ ਦੌਰਾਨ ਪੁਲਸ ਨੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਉਨ੍ਹਾਂ ਕੋਲੋਂ ਪੁੱਛਗਿੱਛ ਕਰਨ ਮਗਰੋਂ ਹੀ ਗੋਰੂ ਬੱਚਾ ਨੂੰ ਇੱਥੇ ਲਿਆਂਦਾ ਗਿਆ। ਗੋਰੂ ਬੱਚਾ ‘ਤੇ ਦੋਸ਼ ਹੈ ਕਿ ਉਸ ਨੇ ਉਕਤ ਵਿਅਕਤੀਆਂ ਕੋਲੋਂ ਅਸਲਾ ਮੰਗਵਾਇਆ ਹੈ। ਫਿਲਹਾਲ ਅਦਾਲਤ ਨੇ ਗੋਰੂ ਬੱਚਾ ਨੂੰ 22 ਸਤੰਬਰ ਤੱਕ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।