‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਖਾਧੀ ਜ਼ਹਿਰ, ਹਾਲਤ ਨਾਜ਼ੁਕ

ਬਰਨਾਲਾ/ਭਦੌੜ : ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦਰਸ਼ਨ ਸਿੰਘ ਦੇ ਭਰਾ ਮੁਤਾਬਕ ‘ਆਪ’ ਵਿਧਾਇਕ ਦੇ ਪਿਤਾ ਦੀ ਆਪਣੇ ਵੱਡੇ ਮੁੰਡੇ ਨਾਲ ਕਿਸੇ ਗੱਲ ਤੋਂ ਲੜਾਈ ਹੋ ਗਈ ਸੀ , ਜਿਸ ਦੇ ਚੱਲਦਿਆਂ ਉਹ ਪਰੇਸ਼ਾਨ ਸੀ। ਜਿਸ ਕਾਰਨ ਉਨ੍ਹਾਂ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਦੱਸ ਦੇਈਏ ਕਿ ਦਰਸ਼ਨ ਸਿੰਘ ਫੌਜ ਵਿੱਚ ਆਪਣੀ ਨੌਕਰੀ ਨਿਭਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਲਾਭ ਸਿੰਘ ਉਗੋਕੇ ਉਹੀ ਵਿਧਾਇਕ ਹਨ, ਜਿਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਉਹ ਬਹੁਤ ਹੀ ਸਾਧਾਰਨ ਪਰਿਵਾਰ ਨਾਲ ਸੰਬੰਧ ਰੱਖਦੇ ਹਨ।