ਭਦੌੜ : ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਹ ਲੁਧਿਆਣਾ ਦੇ DMC ਹਸਪਤਾਲ ਵਿਖੇ ਦਾਖ਼ਲ ਸਨ, ਜਿੱਥੇ ਉਨ੍ਹਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਸੀ। ਦੱਸ ਦੇਈਏ ਕਿ ਬੀਤੇ ਦਿਨੀਂ ਇਹ ਗੱਲ ਨਿਕਲ ਦੇ ਸਾਹਮਣੇ ਆਈ ਸੀ ਕਿ ‘ਆਪ’ ਵਿਧਾਇਕ ਦੇ ਪਿਤਾ ਨੇ ਘਰੇਲੂ ਝਗੜੇ ਕਾਰਨ ਜ਼ਹਿਰੀਲੀ ਦਵਾਈ ਖਾ ਲਈ ਹੈ ਪਰ ਉਸ ਤੋਂ ਬਾਅਦ ਲਾਭ ਸਿੰਘ ਉਗੋਕੇ ਨੇ ਇਸ ਨੂੰ ਅਫ਼ਵਾਹ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਗ਼ਲਤੀ ਨਾਲ ਕੋਈ ਦਵਾਈ ਖਾ ਲਈ ਹੈ।