ਨੈਸ਼ਨਲ ਡੈਸਕ : ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਰਾਜਸਥਾਨ ਕਾਂਗਰਸ ’ਚ ਮਚੇ ਘਮਾਸਾਨ ਨੂੰ ਲੈ ਕੇ ਟਵੀਟ ਕੀਤਾ ਹੈ। ਆਰ. ਪੀ. ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਸਾਰਾ ਕੁਝ ਰਾਜਵੰਸ਼ ਬਾਰੇ ਹੈ। ਅਸ਼ੋਕ ਗਹਿਲੋਤ ਨੇ ਪ੍ਰਧਾਨਗੀ ਦੇ ਅਹੁਦੇ ਲਈ ਖੁੱਲ੍ਹੇ ਤੌਰ ’ਤੇ ਦਿੱਲੀ ਰਾਜਵੰਸ਼ ਖ਼ਿਲਾਫ਼ ਵਿਦਰੋਹ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਅਸ਼ੋਕ ਗਹਿਲੋਤ ਆਪਣੇ ਪੁੱਤਰ ਵੈਭਵ ਗਹਿਲੋਤ ਦਾ ਭਵਿੱਖ ਸੁਰੱਖਿਅਤ ਕਰਨ ਲਈ ਕਰ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਅਸ਼ੋਕ ਗਹਿਲੋਤ ਨੂੰ ਪਤਾ ਹੈ ਕਿ ਸਚਿਨ ਪਾਇਲਟ ਦੇ ਰਾਜਸਥਾਨ ਦਾ ਮੁੱਖ ਮੰਤਰੀ ਬਣਨ ਨਾਲ ਉਨ੍ਹਾਂ ਦਾ ਪੁੱਤਰ ਵੈਭਵ ਗਹਿਲੋਤ ਹਾਸ਼ੀਏ ’ਤੇ ਚਲਾ ਜਾਵੇਗਾ।