ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਕੀਤੀ ਗਈ। ਇਜਲਾਸ ਦੀ ਕਾਰਵਾਈ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪੂਰੇ ਸਦਨ ਵੱਲੋਂ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਦੇ ਨਾਲ ਹੀ ਸਪੀਕਰ ਵੱਲੋਂ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਸਦਨ ‘ਚ ਜੀ. ਐੱਸ. ਟੀ., ਪਰਾਲੀ ਅਤੇ ਬਿਜਲੀ ਦੇ ਮੁੱਦੇ ‘ਤੇ ਵਿਚਾਰਾਂ ਕੀਤੀਆਂ ਜਾ ਸਕਦੀਆਂ ਹਨ।