ਰਾਘਵ ਚੱਢਾ ਦਾ ਭਾਜਪਾ ਨੂੰ ਲੈ ਕੇ ਧਮਾਕੇਦਾਰ ਟਵੀਟ, ਕਹਿ ਦਿੱਤੀ ਵੱਡੀ ਗੱਲ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੇ ਟਵੀਟ ਦਾ ਜਵਾਬ ਦਿੱਤਾ ਹੈ। ਰਾਘਵ ਚੱਢਾ ਨੇ ਕੇਜਰੀਵਾਲ ਦਾ ਟਵੀਟ ਰਟਵੀਟ ਕਰਦੇ ਹੋਏ ਕਿਹਾ,”ਗੁਜਰਾਤ ਬਦਲਾਅ ਮੰਗ ਰਿਹਾ ਹੈ ਅਤੇ ਹਰ ਦਿਨ ਆਮ ਆਦਮੀ ਪਾਰਟੀ ਦੇ ਵਧਦੇ ਕਦਮ ਦੇਖ ਭਾਜਪਾ ਦੀ ਨੀਂਦ ਉੱਡ ਗਈ ਹੈ। ਅਸੀਂ ਭਗਤ ਸਿੰਘ ਦੇ ਪੈਰੋਕਾਰ ਹਾਂ- ਨਾ ਤੁਹਾਡੀਆਂ ਜੇਲ੍ਹ ਦੀਆਂ ਕੰਧਾਂ ਤੋਂ ਡਰਦੇ ਹਾਂ ਅਤੇ ਨਾ ਫਾਂਸੀ ਤੋਂ। ਇੰਕਲਾਬ ਜ਼ਿੰਦਾਬਾਦ।”
ਦੱਸਣਯੋਗ ਹੈ ਕਿ ਕੇਜਰੀਵਾਲ ਨੇ ਅੱਜ ਟਵੀਟ ਕਰ ਕੇ ਕਿਹਾ ਸੀ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ‘ਚ ਚੋਣ ਪ੍ਰਚਾਰ ਲਈ ਜਾਣਾ ਚਾਲੂ ਕੀਤਾ ਹੈ, ਹੁਣ ਸੁਣ ਰਹੇ ਹਨ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਕੇਸ ‘ਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਹੁਣ ਇਹ ਲੋਕ ਬਣਾ ਰਹੇ ਹਨ।