ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ’ਚ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ’ਚ ਇਮਰਾਨ ਖਾਨ ਖੁਦ ਵੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਤੋਂ ਇਲਾਵਾ ਚਾਰ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਨੂੰ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।