ਐੱਸ. ਜੀ. ਪੀ. ਸੀ. ਚੋਣਾਂ ਲਈ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਧਾਮੀ ਨੂੰ ਐਲਾਨਿਆ ਉਮੀਦਵਾਰ

ਅੰਮ੍ਰਿਤਸਰ/ਪਟਿਆਲਾ : ਬੀਬੀ ਜਗੀਰ ਕੌਰ ਨਾਲ ਵਿਵਾਦ ਵਿਚਾਲੇ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ। ਡਾ. ਦਲਜੀਤ ਚੀਮਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋਣਗੇ।