ਲੁਧਿਆਣਾ: ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸੀ. ਐੱਲ. ਯੂ. ਮਾਮਲੇ ‘ਚ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਜ਼ਿਲ੍ਹਾ ਅਦਾਲਤ ‘ਚ ਪੇਸ਼ੀ ਹੋਈ। ਅਦਾਲਤ ‘ਚ ਦੋਹਾਂ ਪੱਖਾਂ ਦੇ ਵਕੀਲਾਂ ਅਤੇ ਜੱਜ ਸਾਹਿਬ ਨੂੰ ਨਵਜੋਤ ਸਿੱਧੂ ਨੇ ਗਵਾਹੀ ਦੇ ਤੌਰ ‘ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਵੇਲੇ ਪਟਿਆਲਾ ਜੇਲ੍ਹ ‘ਚ ਬੰਦ ਹਨ। ਸੀ. ਜੇ. ਐੱਮ. ਸੁਮਿਤ ਮੱਕੜ ਦੀ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਕੇ ਸਿੱਧੂ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸਾਬਕਾ ਡੀ. ਐੱਸ. ਪੀ. ਸੇਖੋਂ ਦੇ ਕੇਸ ‘ਚ ਬਤੌਰ ਗਵਾਹ ਅਦਾਲਤ ‘ਚ ਤਲਬ ਕੀਤਾ ਹੈ।