PM ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ’ਤੇ ਮੰਗਲਵਾਰ ਯਾਨੀ ਕਿ ਅੱਜ ਲੋਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ‘‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੀ ਕੋਸ਼ਿਸ਼ ਵਿਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ।’’
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ। pic.twitter.com/rlI40uBAIq
ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਦੇਸ਼ 130 ਕਰੋੜ ਭਾਰਤੀਆਂ ਦੇ ਕਲਿਆਣ ਦੀ ਭਾਵਨਾ ਨਾਲ ਅੱਗੇ ਵੱਧ ਰਿਹਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਬਾਬਾ ਨਾਨਕ’ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਨੂੰ ਕੌਮੀ ਘੱਟਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਦੇ ਘਰ ਆਯੋਜਿਤ ਇਕ ਧਾਰਮਿਕ ਸਮਾਰੋਹ ਨੂੰ ਸੰਬੋਧਿਤ ਕੀਤਾ ਸੀ। ਜਿਸ ’ਚ ਉਨ੍ਹਾਂ ਕਿਹਾ ਕਿ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਦੇ ਗੁਰੂ ਮੰਤਰ ‘ਤੇ ਦੇਸ਼ ਅੱਗੇ ਵੱਧ ਰਿਹਾ ਹੈ। ਵਿਸ਼ਵ ਵਿਚ ਫੈਲੀ ਅਸ਼ਾਂਤੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁਨੇਹਾ ਵੱਡੀ ਤੋਂ ਵੱਡੀ ਖੱਡ ਨੂੰ ਭਰ ਸਕਦਾ ਹੈ।