ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ਦੌਰਾਨ ਜੈਸ਼ ਦਾ ਅੱਤਵਾਦੀ ਕੀਤਾ ਢੇਰ

ਸ਼੍ਰੀਨਗਰ ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਸ਼ੁੱਕਰਵਾਰ ਸਵੇਰੇ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦਾ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਮੁਕਾਬਲਾ ਦੱਖਣੀ ਕਸ਼ਮੀਰ ਦੇ ਕਾਪਰੇਨ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਖੇਤਰ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਈ ਸੀ।
ਪੁਲਸ ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਿਆ ਅਤੇ ਇਕ ਅੱਤਵਾਦੀ ਮਾਰਿਆ ਗਿਆ। ਤਲਾਸ਼ੀ ਮੁਹਿੰਮ ਹਾਲੇ ਜਾਰੀ ਹੈ। ਵਿਜੇ ਕੁਮਾਰ, ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ ਕਸ਼ਮੀਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਕਾਮਰਾਨ ਭਾਈ ਉਰਫ਼ ਹਨੀਸ ਵਜੋਂ ਹੋਈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਅੱਤਵਾਦੀ ਕਾਮਰਾਨ ਭਾਈ ਕੁਲਗਾਮ ਸ਼ੋਪੀਆਂ ਖੇਤਰ ‘ਚ ਸਰਗਰਮ ਸੀ।