ਪਟਿਆਲਾ ਵਿਖੇ ਸਰਹਿੰਦ ਰੋਡ ‘ਤੇ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

ਪਟਿਆਲਾ – ਪਟਿਆਲਾ ਦੇ ਸਰਹਿੰਦ ਰੋਡ ‘ਤੇ ਬੀ. ਐੱਨ. ਖ਼ਾਲਸਾ ਸਕੂਲ ਨੇੜੇ ਇਕ ਪਲਾਸਟਿਕ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਗੱਡੀਆਂ ਪਹੁੰਚੀਆਂ ਅਤੇ ਵੱਡੀ ਜੱਦੋ ਜਹਿਦ ਤੋਂ ਬਾਅਦ ਅੱਗ ਉਤੇ ਕਾਬੂ ਪਾਇਆ ਗਿਆ।
ਦੱਸਿਆ ਜਾਂਦਾ ਹੈ ਅੱਗ ਲੱਗਣ ਨਾਲ ਨੇੜੇ ਦੀਆਂ ਤਿੰਨ ਦੁਕਾਨਾਂ ਵੀ ਪ੍ਰਭਾਵਿਤ ਹੋਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਫ਼ੀ ਫੈਲ ਚੁੱਕੀ ਸੀ। ਸ਼ਾਰਟ ਸਰਕਟ ਕਾਰਨ ਇਹ ਘਟਨਾ ਵਾਪਰੀ ਹੈ ਅਤੇ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਵੱਡਾ ਨੁਕਸਾਨ ਵੀ ਹੋ ਸਕਦਾ ਸੀ ਪਰ ਸਮੇਂ ਨਾਲ ਹੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਘਟਨਾ ਸਥਾਨ ‘ਤੇ ਪਹੁੰਚ ਗਏ, ਜਿੱਥੇ ਅੱਗ ਨੂੰ ਬੁਝਾਉਣ ਦੇ ਯਤਨ ਸ਼ੁਰੂ ਕੀਤੇ ਗਏ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ।
ਇਸ ਮੌਕੇ ਦੁਕਾਨਦਾਰ ਅਤੇ ਨਾਲ ਰਹਿੰਦੇ ਘਰ ਵਾਲਿਆਂ ਨੇ ਦੱਸਿਆ ਹੈ ਕਿ ਇਸ ਅੱਗ ਦੇ ਕਾਰਨ ਬਹੁਤ ਨੁਕਸਾਨ ਹੈ, ਜੋ ਸਰਕਾਰ ਇਸ ਦਾ ਮੁਆਵਜ਼ਾ ਦੇਵੇ ਤਾਂ ਜੋ ਅਸੀਂ ਆਪਣਾ ਕੰਮ ਕਾਰ ਕਰ ਸਕੀਏ।