ਟੋਂਗਾ ’ਚ 7.3 ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਅਲਰਟ ਜਾਰੀ

ਇੰਟਰਨੈਸ਼ਨਲ ਡੈਸਕ : ਦੱਖਣੀ ਪ੍ਰਸ਼ਾਂਤ ਦੇ ਟੋਂਗਾ ਦੇ ਤੱਟੀ ਖੇਤਰ ’ਚ ਸਮੁੰਦਰ ਦੇ ਅੰਦਰ ਸ਼ੁੱਕਰਵਾਰ ਨੂੰ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਤੋਂ ਬਾਅਦ ਅਧਿਕਾਰੀਆਂ ਨੇ ਸੁਨਾਮੀ ਨਾਲ ਜੁੜੀ ਐਡਵਾਈਜ਼ਰੀ ਜਾਰੀ ਕੀਤੀ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ.ਜੀ.ਐੱਸ.) ਨੇ ਕਿਹਾ ਕਿ ਟੋਂਗਾ ਦੇ ਨੇਯਾਫੂ ਤੋਂ 211 ਕਿਲੋਮੀਟਰ ਪੂਰਬ-ਦੱਖਣੀ-ਪੂਰਬ ’ਚ 7.3 ਤੀਬਰਤਾ ਦਾ ਭੂਚਾਲ ਆਇਆ, ਜਿਸ ਦਾ ਕੇਂਦਰ 24.8 ਕਿਲੋਮੀਟਰ ਦੀ ਡੂੰਘਾਈ ’ਚ ਸੀ।
ਇਸ ’ਚ ਕਿਹਾ ਗਿਆ ਹੈ ਕਿ ਭੂਚਾਲ ਕਾਰਨ ਹੋਰ ਜਾਨ-ਮਾਲ ਦੇ ਨੁਕਸਾਨ ਦੀ ਸੰਭਾਵਨਾ ਘੱਟ ਹੈ। ਅਮਰੀਕੀ ਸੁਨਾਮੀ ਚਿਤਾਵਨੀ ਪ੍ਰਣਾਲੀ ਨੇ ਸੁਨਾਮੀ ਦੀ ਸਲਾਹ ਜਾਰੀ ਕੀਤੀ ਹੈ। ਸੁਨਾਮੀ ਦੀ ਚਿਤਾਵਨੀ ਜਾਰੀ ਕਰਨ ਤੋਂ ਪਹਿਲਾਂ ਸੁਨਾਮੀ ਦੀ ਸਲਾਹ ਜਾਰੀ ਕੀਤੀ ਜਾਂਦੀ ਹੈ। ਟੋਂਗਾ ’ਚ ਸਮੁੰਦਰ ਦੇ ਅੰਦਰ ਇਕ ਜਵਾਲਾਮੁਖੀ ’ਚ ਜਨਵਰੀ ’ਚ ਧਮਾਕਾ ਹੋ ਗਿਆ ਸੀ। ਇਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।