ਅੱਜ GNDU ਅੰਮ੍ਰਿਤਸਰ ‘ਚ ਹੋਣ ਜਾ ਰਹੇ ਸੂਬਾ ਪੱਧਰੀ ਸਮਾਗਮ ‘ਚ ਸ਼ਾਮਲ ਹੋਣਗੇ CM ਭਗਵੰਤ ਮਾਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ‘ਪੰਜਾਬੀ ਮਾਹ’ ‘ਚ ਸ਼ਾਮਲ ਹੋਣ ਲਈ 11.15 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ,ਅੰਮ੍ਰਿਤਸਰ ਪਹੁੰਚਣਗੇ। ਜਾਣਕਾਰੀ ਮੁਤਾਬਕ ਇਹ ਸਮਾਗਮ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਜੋ ਕਿ ਗੁਰੂ ਨਾਨਕ ਭਵਨ ਦੇ ਨੇੜੇ ਹੈ , ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪਠਾਨਕੋਟ ਹਾਈਵੇ ’ਤੇ ਕਿਸਾਨਾਂ ਦਾ ਧਰਨਾ ਤਿੰਨ ਦਿਨ ਤੋਂ ਲਗਾਤਾਰ ਜਾਰੀ ਹੈ। ਬੀਤੇ ਦਿਨ ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ’ਤੇ ਤਿੱਖੇ ਬਿਆਨ ਕਾਰਨ ਕਿਸਾਨ ਭੜਕ ਗਏ ਸਨ ਅਤੇ ਉਨ੍ਹਾਂ ਨੇ ਅੰਮ੍ਰਿਤਸਰ ਪਠਾਨਕੋਟ ਹਾਈਵੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ। ਅੱਜ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ ਤੇ ਮੁੱਖ ਮੰਤਰੀ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ। ਅਜਿਹੇ ’ਚ ਪ੍ਰਸ਼ਾਸਨ ਲਈ ਚੁਣੌਤੀ ਬਣੀ ਹੋਈ ਹੈ ਕਿ ਕਿਸਾਨ ਮੁੱਖ ਮੰਤਰੀ ਦੇ ਆਉਣ ’ਚ ਕੋਈ ਅੜਿੱਕਾ ਨਾ ਪਾਉਣ।