ਸ਼੍ਰੀਨਗਰ– ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਵਾਥੂ ਇਲਾਕੇ ’ਚ ਮੁਕਾਬਲੇ ਵਾਲੀ ਥਾਂ ਤੋਂ ਅੱਤਵਾਦੀ ਸੁਰੱਖਿਆ ਫੋਰਸਾਂ ਨੂੰ ਚਕਮਾ ਦੇ ਕੇ ਫਰਾਰ ਹੋਏ। ਇਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਸ਼ਾਮ ਪੁਲਸ ਫੋਰਸ ਅਤੇ ਸੀ. ਆਰ. ਪੀ. ਐੱਫ. ਦੇ ਇਕ ਸੰਯੁਕਤ ਪਾਰਟੀ ਖੇਤਰ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਉਨ੍ਹਾਂ ਕਿਹਾ ਕਿ ਜਿਵੇਂ ਹੀ ਸੁਰੱਖਿਆ ਫੋਰਸ ਸ਼ੱਕੀ ਥਾਂ ’ਤੇ ਪਹੁੰਚੀ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਵਾਬੀ ਕਾਰਵਾਈ ’ਚ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਗੋਲੀਬਾਰੀ ਤੋਂ ਬਾਅਦ ਘੇਰਾਬੰਦੀ ਸ਼ਖਤ ਕਰ ਦਿੱਤੀ ਗਈ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਅੱਤਵਾਦੀ ਨਹੀਂ ਮਿਲਿਆ, ਜਿਸ ਤੋਂ ਬਾਅਦ ਮੁਹਿੰਮ ਬੰਦ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਘਟਨਾ ਵਾਲੀ ਥਾਂ ਤੋਂ 2 ਫੇਰਨ, 2 ਪਿਸਤੌਲ ਦੇ ਰੌਂਦ ਅਤੇ 3 ਏ. ਕੇ. 47 ਰੌਂਦ ਬਰਾਮਦ ਕੀਤੇ ਗਏ ਹਨ।