ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾਬੇਨ ਮੋਦੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ‘ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਮਾਤਾ ਜੀ ਦੇ ਦਿਹਾਂਤ ਦੀ ਦੁਖ਼ਦ ਖ਼ਬਰ ਉਨ੍ਹਾਂ ਨੂੰ ਮਿਲੀ। ਉਨ੍ਹਾਂ ਕਿਹਾ ਕਿ ਇਕ ਮਾਂ ਦਾ ਜ਼ਿੰਦਗੀ ‘ਚੋਂ ਜਾਣਾ ਸਭ ਤੋਂ ਵੱਡਾ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਦੁੱਖ ਦੀ ਇਸ ਘੜੀ ‘ਚ ਪ੍ਰਧਾਨ ਮੰਤਰੀ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਸ਼ੁੱਕਰਵਾਰ ਤੜਕੇ ਸਵੇਰੇ ਹਸਪਤਾਲ ‘ਚ ਦਿਹਾਂਤ ਹੋ ਗਿਆ। ਹੀਰਾਬੇਨ ਨੂੰ ਕੁੱਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ ਯੂ. ਐੱਨ. ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਅੱਜ ਤੜਕੇ ਸਵੇਰੇ ਆਖ਼ਰੀ ਸਾਹ ਲਏ।