ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ, ਅਮਨਸ਼ਾਂਤੀ ਤੇ ਅਖੰਡਤਾ ਲਈ ਕੀਤੀ ਅਰਦਾਸ

ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਪਹੁੰਚ ਦੀਆਂ ਹਨ। ਉੱਥੇ ਹੀ ਅੱਜ ਯਾਨੀ ਨਵੇਂ ਸਾਲ ਮੌਕੇ ਯਾਨੀ 1ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤੀ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਆਪਣੇ ਪਰਿਵਾਰ ਨਾਲ ਨਤਮਸਤਕ ਹੋਏ ਹਨ। ਉੱਥੇ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨਵਾਂ ਸਾਲ 2023 ਸ਼ੁਰੂ ਹੋ ਗਿਆ ਮੈਂ ਪਰਮਾਤਮਾ ਦੇ ਚਰਨਾ ‘ਚ ਅਰਦਾਸ ਕਰਦਾ ਹਾਂ ਕਿ ਇਹ ਸਾਲ ਹਰ ਪੰਜਾਬੀ ਅਤੇ ਹਰ ਦੇਸ਼ ਵਾਸੀਆਂ ਲਈ ਖੁਸ਼ੀ ਦਾ ਸਾਲ ਹੋਵੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਪਹੁੰਚੀਆਂ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਨਵਾਂ ਸਾਲ ਸਭ ਲਈ ਖੁਸ਼ੀਆਂ ਖੇੜਿਆਂ ਭਰਿਆਂ ਆਵੇ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਏਕਤਾ ਅਖੰਡਤਾ ਵਾਸਤੇ ਵੀ ਵਾਹਿਗੁਰੂ ਦੇ ਚਰਨਾਂ ਵਿਚ ਬੇਨਤੀ ਕੀਤੀ।