EC ਅੱਜ ਕਰੇਗਾ ਨਾਗਾਲੈਂਡ, ਤ੍ਰਿਪੁਰਾ ਤੇ ਮੇਘਾਲਿਆ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

ਨਵੀਂ ਦਿੱਲੀ- ਚੋਣ ਕਮਿਸ਼ਨ (ਈ. ਸੀ.) ਬੁੱਧਵਾਰ ਯਾਨੀ ਕਿ ਅੱਜ ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰੇਗਾ। ਕਮਿਸ਼ਨ ਨੇ ਚੋਣਾਂ ਦੇ ਐਲਾਨ ਲਈ ਅੱਜ ਇੱਥੇ 2.30 ਵਜੇ ਇਕ ਪੱਤਰਕਾਰ ਸੰਮੇਲਨ ਬੁਲਾਇਆ ਹੈ। ਤਿੰਨੋਂ ਵਿਧਾਨ ਸਭਾ ਦਾ ਕਾਰਜਕਾਲ ਮਾਰਚ ਵਿਚ ਵੱਖ-ਵੱਖ ਤਾਰੀਖਾਂ ‘ਤੇ ਖਤਮ ਹੋ ਰਿਹਾ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਪੂਰਬ-ਉੱਤਰ ਦੇ ਇਨ੍ਹਾਂ ਤਿੰਨਾਂ ਚੋਣਾਵੀ ਸੂਬਿਆਂ ਵਿਚ ਕਮਿਸ਼ਨ ਨੇ ਦੌਰਾ ਕੀਤਾ ਸੀ ਅਤੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਇਸ ਦੌਰੇ ‘ਤੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨਾਲ ਦੋਵੇਂ ਕਮਿਸ਼ਨਰ ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਵੀ ਗਏ ਸਨ। ਤਿੰਨਾਂ ਸੂਬਿਆਂ ਵਿਚ ਕਮਿਸ਼ਨ ਨੇ ਮੁੱਖ ਸਕੱਤਰਾਂ, ਪੁਲਸ ਜਨਰਲ ਡਾਇਰੈਕਟਰਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਬੈਠਕਾਂ ਕੀਤੀਆਂ ਸਨ।