ਨਵੀਂ ਦਿੱਲੀ : ਪਟਿਆਲਾ ਹਾਊਸ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਜੈਕਲੀਨ ਨੂੰ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੈਕਲੀਨ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਜੈਕਲੀਨ ਨੂੰ ਇਹ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਨੂੰ ਵੀ ਮੁਲਤਵੀ ਕਰ ਦਿੱਤਾ ਹੈ।